ਲਵੀਨੀਓ ਵਿਖੇ ਕਰਵਾਏ ਗਏ ਹਫਤਾਵਾਰੀ ਸਮਾਗਮ

ਲਵੀਨੀਓ (ਇਟਲੀ) 13 ਅਪ੍ਰੈਲ (ਹੈਰੀ ਬੋਪਾਰਾਏ) – ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਹਫਤਾਵਾਰੀ ਸਮਾਗਮ ਵਿਚ ਸੰਗਤਾਂ ਵੱਲੋਂ ਵਧ ਚੜ੍ਹ ਕੇ ਹਿੱਸਾ

ਲਿਆ ਗਿਆ। ਜਿਸ ਵਿਚ ਇੰਡੀਆ ਦੀ ਧਰਤੀ ਤੋਂ ਪਹੁੰਚੇ ਸੰਤ ਬਾਬਾ ਅਮਰੀਕ ਸਿੰਘ ਜੀ ਪੰਜ ਭੈਣੀਆਂ ਵਾਲਿਆਂ ਵੱਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਕਿਹਾ ਕਿ, 14 ਅਪ੍ਰੈਲ ਦਿਨ ਬੁੱਧਵਾਰ ਨੂੰ ਖਾਲਸੇ ਦਾ ਜਨਮ ਦਿਹਾੜਾ ਹੈ ਸੋ ਸਾਰੀਆਂ ਸੰਗਤਾਂ ਵੱਲੋਂ ਰਲ ਮਿਲ ਕੇ ਗੁਰਦੁਆਰਾ ਸਾਹਿਬ ਵਿਖੇ ਇਹ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਪਰਮਿੰਦਰ ਸਿੰਘ ਸੂਜਾਪੁਰ ਵੱਲੋਂ ਲਈ ਗਈ ਹੈ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ, ਕੰਮਾ ਕਾਰਾਂ ਤੋਂ ਵਿਹਲੇ ਹੋ ਕੇ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰੋ ਅਤੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।