wind_cyc_super_india_marzo2017_ing_728x90

ਲੇਨੌ ਵਿਖੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

guru-ladoਮਿਲਾਨ (ਇਟਲੀ) 11 ਅਗਸਤ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ‘ਜੋੜ ਮੇਲਾ ਬਾਬਾ ਬਕਾਲਾ’ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ ਕਰਵਾਇਆ ਗਿਆ। ਇਸੇ ਪਾਵਨ ਅਸਥਾਨ ‘ਤੇ ਹੀ ਗੁਰੂ ਸਾਹਿਬ ਜੀ ਦੇ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਨੇ ਨੌਵੇਂ ਪਾਤਿਸ਼ਾਹ ਜੀ ਨੂੰ ਮੋਹਰਾ ਰੱਖ ਕੇ ਮੱਥਾ ਟੇਕਿਆ ਅਤੇ ਸੰਗਤ ਵਿਚ ‘ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ ਸੀ। ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਜਗਤਾਰ ਸਿੰਘ (ਲੇਨੌ) ਵੱਲੋਂ ਅਪਣੀ ਬੱਚੀ ਪ੍ਰਬਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਅੰਦਰ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਜੋਗਿੰਦਰ ਸਿੰਘ ਦੇ ਪਰਿਵਾਰ ਵੱਲੋਂ ਇਟਲੀ ਪਹੁੰਚਣ ਦੀ ਖੁਸ਼ੀ ਅੰਦਰ ਕਾਰਵਾਈ ਗਈ। ਭੋਗ ਉਪਰੰਤ ਗੁਰੂ ਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੰਮੂ ਵਾਲਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥਾ ਬੀਬੀ ਵਿੰਪਨਦੀਪ ਕੌਰ ਖਾਲਸਾ ਉਚੇਚੇ ਤੌਰ ‘ਤੇ ਬੈਰਗਾਮੋ ਤੋਂ ਸਮਾਗਮ ਵਿੱਚ ਪੁੱਜੇ। ਉਨ੍ਹਾਂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ੍ਹਿਆ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਲੇਨੋ ਦੀ ਸਮੁੱਚੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਨਰਲ ਸਕੱਤਰ ਭਾਈ ਜਗੀਰ ਸਿੰਘ ਔਲ਼ਖ, ਕੁਲਦੀਪ ਸਿੰਘ ਦਿੱਲੀ, ਜੋਗਿੰਦਰ ਸਿੰਘ ਗੋਗਾ, ਪ੍ਰਭਜੋਤ ਸਿੰਘ ਜੋਤੀ, ਮਲਕੀਤ ਸਿੰਘ ਖੰਨੇਵਾਲੇ, ਕਰਨੈਲ ਸਿੰਘ, ਬਲਬੀਰ ਸਿੰਘ ਬੀਰੀ, ਬਲਜਿੰਦਰ ਸਿੰਘ, ਰਤਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਮਾਮਾ, ਸਤਨਾਮ ਸਿੰਘ ਅਤੇ ਰਣਜੀਤ ਸਿੰਘ ਔਲ਼ਖ, ਪਲਵਿੰਦਰ ਸਿੰਘ ਨਿੱਕੂ, ਹਰਦੀਪ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਰੋਮੀ, ਸੁਰਜੀਤ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜਰੀ ਲਗਵਾਈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।