Advertisement
Advertisement

ਸਨਬੋਨੀਫਾਚੋ : ਦਿੱਲੀ ਕਮੇਟੀ ਨੇ ਗੁਰਦੁਆਰਾ ਸਾਹਿਬ ਨੂੰ ਕੀਰਤਨ ਦੇ ਸਾਜ ਭੇਜੇ

ksaajਮਿਲਾਨ (ਇਟਲੀ) 28 ਨਵੰਬਰ (ਬਲਵਿੰਦਰ ਸਿੰਘ ਢਿੱਲੋਂ) – ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ਉਪਰਾਲੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੁਆਰਾ ਇਟਲੀ ਦੇ ਵਿਰੋਨਾ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਲਈ ਹਰਮੋਨੀਅਮ ਤੇ ਤਬਲੇ ਭੇਜੇ ਗਏ ਹਨ| ਇਸ ਮਹਾਨ ਸੇਵਾ ਦੇ ਲਈ ਅਕਾਲੀ ਦਲ (ਬ) ਇਟਲੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਬੋਨੀਫਾਚੋ ਦੁਆਰਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ ਹੈ| ਅਕਾਲੀ ਦਲ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ ਤੇ ਜਨਰਲ ਸਕੱਤਰ ਜਗਜੀਤ ਸਿੰਘ ਈਸ਼ਰਹੇਲ ਦੇ ਯਤਨਾਂ ਸਦਕਾ ਕੀਰਤਨ ਦੇ ਇਹ ਸਾਜ਼ ਬੀਤੇ ਦਿਨ ਸਨਬੋਨੀਫਾਚੋ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ| ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤੇ ਗਏ ਇਸ ਮਹਾਨ ਉਪਰਾਲੇ ਦੀ ਸਮੁੱਚੀ ਸੰਗਤ ਦੁਆਰਾ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ|