wind_cyc_super_nov2017_ita_320x50

ਸਨਬੋਨੀਫਾਚੋ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ

san-boni01ਮਿਲਾਨ (ਇਟਲੀ) 12 ਅਕਤੂਬਰ (ਬਲਵਿੰਦਰ ਸਿੰਘ ਢਿੱਲੋਂ) – ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜੋ ਕਿ ਚੌਥੀ ਪਾਤਿਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਇਸ ਸਮਾਗਮ ਦੌਰਾਨ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ। ਉਪਰੰਤ ਭਾਈ ਗੁਰਨਿਹਾਲ ਸਿੰਘ ਦੁਆਰਾ ਕਥਾ-ਵਾਰਤਾ ਕਰਦਿਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਨ੍ਹਾਂ ਦੁਆਰਾ ਸਮੂਹ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗ ਕੇ ਗੁਰਬਾਣੀ ਸਿਮਰਨ ਕਰਨ ਤੇ ਗੁਰਬਾਣੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਸਮਾਗਮ ਦੀ ਸਮਾਪਤੀ ‘ਤੇ ਪ੍ਰਬੰਧਕਾਂ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਸਨਬੋਨੀਫਾਚੋ ਨੇ ਦੱਸਿਆ ਕਿ, ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਇਹ ਦਿਹਾੜਾ ਬਹੁਤ ਹੀ ਉਤਸਾਹ ਨਾਲ ਮਨਾਇਆ ਗਿਆ।