Advertisement
Advertisement

ਸਿੱਖ ਸ਼ਹੀਦਾਂ ਨੂੰ ਯਾਦ ਕਰਦਿਆਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

foja-2fojaਮਿਲਾਨ (ਇਟਲੀ) 20 ਜੂਨ (ਸਾਬੀ ਚੀਨੀਆਂ) – ਸਿੱਖ ਸ਼ਹੀਦਾਂ ਨੇ ਆਪਣੀਆ ਜਾਨਾਂ ਵਾਰ ਕੇ ਦੇਸ਼ ਦੀ ਅਜਾਦੀ ਰੂਪੀ ਉਸਾਰੀ ਲਈ ਨੀਹਾਂ ਰੱਖੀਆਂ ਅਤੇ ਉਨ੍ਹਾਂ ਦੀਆਂ ਸ਼ਹੀਦੀ ਕੁਰਬਾਨੀਆਂ ਸਦਕੇ ਹੀ ਦੇਸ਼ ਨੂੰ ਅਜਾæਦੀ ਰੂਪੀ ਨਿੱਘ ਮਾਨਣ ਨੂੰ ਮਿਲਿਆ ਹੈ, ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਿੱਖਾਂ ਵੱਲੋਂ ਦੇਸ਼ ਦੀ ਅਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਦਾ ਕੋਈ ਮੁੱਲ ਨਹੀਂ ਪਾਇਆ, ਸਗੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਘੱਟ ਗਿਣਤੀ ਕੌਮ ਨੂੰ ਦਬਾਉਣ ਤੇ ਆਪਣੇ ਤਰੀਕੇ ਚਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਗੁਰੂ ਨਾਨਕ ਦਰਬਾਰ (ਫੌਜਾ) ਇਟਲੀ ਵਿਖੇ 1984 ਦੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਸਮਾਗਮ ਵਿਚ ਬੋਲਦੇ ਹੋਏ ਵੱਖ ਵੱਖ ਬੁਲਾਰਿਆਂ ਦੁਆਰਾ ਕੀਆ ਗਿਆ।
ਇਸ ਮੌਕੇ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੌਹਲ ਦੇ ਜਥੇ ਦੁਆਰਾ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਅਰਦਾਸ ਬੇਨਤੀ ਕੀਤੀ ਗਈ ਅਤੇ ਉਨ੍ਹਾਂ ਦਾ ਵਿਸ਼ਾਲਮਈ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥੇ ਦਾ ਸਨਮਾਨ ਕਰਨ ਉਪਰੰਤ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵੱਲੋਂ ਅੱਤ ਦੀ ਗਰਮੀ ਦੇ ਬਾਵਜੂਦ ਸਿੱਖ ਸ਼ਹੀਦਾਂ ਦੀ ਯਾਦ ‘ਚ ਕਰਵਾਏ ਸਮਾਗਮਾਂ ‘ਚ ਪੁੱਜ ਕਰਕੇ ਰੌਣਕਾਂ ਵਧਾਉਂਦੇ ਗੁਰੂ ਘਰ ਦੀਆਂ ਖੁਸ਼ੀਆ ਨੂੰ ਪ੍ਰਾਪਤ ਕੀਤਾ।