ਹਰ ਵਿਧਾਨ ਸਭਾ ਹਲਕੇ ਦੀ ਕੀਤੀ ਜਾਵੇਗੀ ਸਕ੍ਰੀਨਿੰਗ, ਸ਼ਹਿਰ ਤੋਂ ਬਾਅਦ ਪਿੰਡਾਂ ਵੱਲ ਰੁੱਖ ਕਰੇਗੀ ਪਾਰਟੀ : ਬੈਂਸ

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ
ਲੋਕ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ : ਜੱਥੇਦਾਰ ਬੈਂਸ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦੇ ਰਹੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦੇ ਰਹੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ।

ਲੁਧਿਆਣਾ, 14 ਜੂਨ (ਜਸਵਿੰਦਰ ਸਿੰਘ ਲਾਟੀ) – ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ। ਬੇਸ਼ੱਕ ਅਜੇ ਚੋਣਾਂ ਨੂੰ ਥੋੜਾ ਸਮਾਂ ਰਹਿੰਦਾ ਹੈ ਪਰ ਲੋਕ ਇਨਸਾਫ ਪਾਰਟੀ ਅੱਜ ਹੀ ਲੋਕ ਸਭਾ ਚੋਣਾਂ ਲਈ ਤਿਆਰ ਹੈ ਅਤੇ ਸਰਕਾਰ ਜਦੋਂ ਮਰਜੀ ਚੋਣਾਂ ਕਰਵਾ ਲਵੇ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਵਾਈਜ਼ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਹੈ।
ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਅਤੇ ਕੌਂਸਲਰਾਂ ਸਮੇਤ ਪਾਰਟੀ ਹਾਈਕਮਾਨ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਸਰਕਟ ਹਾਉਸ ਵਿੱਖੇ ਕੀਤੀ ਗਈ। ਇਸ ਮੌਕੇ ਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਅਤੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਸਮੇਤ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ, ਹਲਕਾ ਉੱਤਰੀ ਤੋਂ ਰਣਧੀਰ ਸਿੰਘ ਸਿਵਿਆ, ਯੂਥ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ, ਪਾਰਟੀ ਦੇ ਸੀਨੀਅਰ ਆਗੂਆਂ ਚ ਸ਼ਾਮਲ ਜਸਵਿੰਦਰ ਸਿੰਘ ਖਾਲਸਾ, ਕੌਂਸਲਰ ਅਰਜੁਨ ਸਿੰਘ ਚੀਮਾ ਜਤਿੰਦਰ ਪਾਲ ਸਿੰਘ ਸਲੂਜਾ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਕੌਂਸਲਰ ਸੁਖਬੀਰ ਸਿੰਘ ਕਾਲਾ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਸਰਬਜੀਤ ਕੌਰ ਲੋਟੇ ਕੌਂਸਲਰ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਰਣਜੀਤ ਸਿੰਘ ਬਿੱਟੂ ਘਟੌੜੇ, ਵਿਪਨ ਸੂਦ ਕਾਕਾ, ਸਿਕੰਦਰ ਸਿੰਘ ਪੰਨੂ, ਗੁਰਨੀਤ ਪਾਲ ਸਿੰਘ ਪਾਹਵਾ ਸਮੇਤ ਹੋਰ ਸ਼ਾਮਲ ਸਨ। ਇਸ ਮੌਕੇ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਮੀੰਿਟਗ ਦੌਰਾਨ ਸਮੂਹ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਹਲਕਾ ਵਾਈਜ਼ ਸਕ੍ਰੀਨਿੰਗ ਕੀਤੀ ਜਾਵੇ ਅਤੇ ਚੰਗੇ ਅਤੇ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵਾਰਡ ਪੱਧਰ ਤੇ ਅਤੇ ਫਿਰ ਵਿਧਾਨ ਸਭਾ ਹਲਕੇ ਅਨੁਸਾਰ ਹੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲੋਕ ਸਭਾ 2019 ਦੀਆਂ ਚੋਣਾਂ ਲਈ ਲਗਾਈ ਜਾਵੇਗੀ। ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਉਹ ਲੁਧਿਆਣਾ ਲੋਕ ਸਭਾ ਹਲਕੇ ਲਈ ਚੋਣਾਂ ਦੀ ਤਿਆਰੀ ਹੁਣ ਤੋਂ ਹੀ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਸ਼ਹਿਰ ਤੋਂ ਬਾਅਦ ਪਿੰਡ ਪਿੰਡ ਜਾ ਕੇ ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਖੁਰਾਣਾ, ਪਵਨਦੀਪ ਸਿੰਘ ਮਦਾਨ, ਸਰਬਜੀਤ ਸਿੰਘ ਜਨਕਪੁਰੀ, ਰਵਿੰਦਰ ਪਾਲ ਸਿੰਘ ਰਾਜਾ, ਗੁਰਨੀਤਪਾਲ ਸਿੰਘ ਪਾਹਵਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਅਲਬੇਲ ਸਿੰਘ ਢੰਡਾਰੀ, ਜਸਵਿੰਦਰ ਸਿੰਘ ਡਾਬਾ ਵੀ ਸ਼ਾਮਲ ਸਨ।