ਸਾਬਕਾ ਫੌਜੀ ਗੁਲਜਾਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

gulzar-singhਮਿਲਾਨ (ਇਟਲੀ) 2 ਮਾਰਚ (ਸਾਬੀ ਚੀਨੀਆਂ) – ਇਟਲੀ ਰਹਿੰਦੇ ਉੱਘੇ ਸਮਾਜ ਸੇਵੀ ਹਰਦੀਪ ਸਿੰਘ ਦੇ ਪਿਤਾ ਸਾਬਕਾ ਫੌਜੀ ਸ: ਗੁਲਜਾਰ ਸਿੰਘ (85) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਅਚਾਨਕ ਹੋਈ ਮੌਤ ‘ਤੇ ਉਨ੍ਹਾਂ ਦੇ ਪਰਿਵਾਰ ਤੇ ਪੁੱਤਰ ਹਰਦੀਪ ਸਿੰਘ ਨਾਲ ਇਟਲੀ ਦੀਆਂ ਵੱਖ ਵੱਖ ਖੇਡ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਕਮੇਟੀਆਂ ਸਮੇਤ ਕਈ ਨਾਮੀ ਸਖਸ਼ੀਅਤਾਂ ਵੱਲੋਂ ਦੁੱਖ ਪ੍ਰਗਟਾਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਵਰਗੀ ਗੁਲਜਾਰ ਸਿੰਘ ਨੇ ਭਾਰਤੀ ਫੌਜ ਵਿਚ ਰਹਿੰਦੇ ਹੋਏ ਜਿੱਥੇ ਆਪਣੀ ਡਿਊਟੀ ਬਾਖੂਬੀ ਨਿਭਾਈ ਸੀ। ਉੱਥੇ ਉਨ੍ਹਾਂ ਦੇ ਪੁੱਤਰ ਹਰਦੀਪ ਸਿੰਘ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ (ਇਟਲੀ) ਦੀ ਪ੍ਰਬੰਧਕ ਕਮੇਟੀ ਵਿਚ ਸੇਵਾਵਾਂ ਨਿਭਾਉਂਦੇ ਹੋਏ ਸਮਾਜ ਸੇਵੀ ਕਾਰਜਾਂ ‘ਚ ਯੋਗਦਾਨ ਪਾਉਂਦੇ ਰਹਿੰਦੇ ਹਨ।